Home Blog

ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੋਇਆ ਸਾਕਾਰ

ਚੰਡੀਗੜ੍ਹ/ਮੋਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਲਈ ਦੇਖਿਆ ਸੁਪਨਾ ਸਾਕਾਰ ਹੋਣ ਨਾਲ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਏ ਜੁੜ ਗਿਆ ਹੈ।

ਸਾਬਕਾ ਭਾਰਤੀ ਵਿਸ਼ਵ ਕੱਪ ਜੇਤੂਆਂ, ਓਲੰਪੀਅਨਾਂ ਅਤੇ ਵਿਦੇਸ਼ੀ ਹਾਕੀ ਸਿਤਾਰਿਆਂ ਦੀ ਮੌਜੂਦਗੀ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ- 2026’ ਦੀ ਮੇਜ਼ਬਾਨੀ ਅਤੇ ਭਾਰਤ ਦੀ ਸ਼ਾਨਦਾਰ ਜਿੱਤ ਨਾਲ ਇਹ ਟੂਰਨਾਮੈਂਟ ਪੰਜਾਬ ਦੇ ਖੇਡ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਇਆ। ਭਾਰਤ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਟਰਾਫੀ ਆਪਣੇ ਨਾਂ ਕੀਤੀ। ਇਸ ਦੌਰਾਨ ਪੰਜਾਬ ਦੇ ਦੋ ਇਤਿਹਾਸਕ ਸਟੇਡੀਅਮਾਂ – ਮੋਹਾਲੀ ਸਥਿਤ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ’ ਅਤੇ ਜਲੰਧਰ ਸਥਿਤ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ – ਇਸ ਵੱਕਾਰੀ ਟੂਰਨਾਮੈਂਟ ਦੇ ਗਵਾਹ ਬਣੇ ।

ਭਾਰਤ ਪੂਰੇ ਟੂਰਨਾਮੈਂਟ ਦੌਰਾਨ ਅਜੇਤੂ ਰਿਹਾ। ਟੀਮ ਨੇ ਆਪਣੇ ਸਾਰੇ 7 ਮੈਚ ਜਿੱਤੇ – ਜਿਸ ਵਿੱਚ ਜਲੰਧਰ ਵਿਖੇ  5 ਲੀਗ ਮੈਚ ਅਤੇ ਮੋਹਾਲੀ ਵਿਖੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਸ਼ਾਮਲ ਹਨ। ਇਸ ਜਿੱਤ ਨਾਲ ਭਾਰਤ ਨੇ ਰਿਕਾਰਡ ਕਾਇਮ ਕਰਦਿਆਂ 6ਵੀਂ ਵਾਰ ਖਿਤਾਬ ਜਿੱਤਿਆ। ਇਸਦੇ ਨਾਲ ਹੀ, 2023 ਅਤੇ 2024 ਦੀਆਂ ਜਿੱਤਾਂ ਤੋਂ ਬਾਅਦ ਭਾਰਤ ਨੇ ਲਗਾਤਾਰ ਖਿਤਾਬ ਜਿੱਤ ਕੇ ਆਪਣੀ ’ਹੈਟ੍ਰਿਕ’ ਵੀ ਪੂਰੀ ਕੀਤੀ ਹੈ।

ਇੱਕ ਯਾਦਗਾਰ ਫਾਈਨਲ

ਜਾਪਾਨ ਨੇ ਮੈਚ ਦੇ ਤੀਜੇ ਮਿੰਟ ਵਿੱਚ ਕਾਜ਼ੂਮਾਸਾ ਮਾਤਸੁਮੋਤੋ ਦੇ ਗੋਲ ਨਾਲ ਭਾਰਤ ’ਤੇ  ਹਾਫ-ਟਾਈਮ ਤੱਕ 1-0 ਦੀ ਬੜ੍ਹਤ ਬਣਾਈ ਰੱਖੀ। ਪਰ ਚੈਂਪੀਅਨਾਂ ਨੇ ਚੈਂਪੀਅਨਾਂ ਵਾਂਗ ਹੀ ਜਵਾਬ ਦਿੱਤਾ।42ਵੇਂ ਮਿੰਟ ਵਿੱਚ ਸ਼ਿਲਾਨੰਦ ਲਾਕੜਾ ਨੇ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ, 47ਵੇਂ ਮਿੰਟ ਵਿੱਚ ਦਿਲਪ੍ਰੀਤ ਸਿੰਘ ਨੇ ਇੱਕ ਹੋਰ ਗੋਲ ਕਰਕੇ ਟੀਮ ਨੂੰ 2-1 ਨਾਲ ਅੱਗੇ ਕਰ ਦਿੱਤਾ। ਇਸ ਤੋਂ ਬਾਅਦ 52ਵੇਂ ਮਿੰਟ ਵਿੱਚ ਜੁਗਰਾਜ ਸਿੰਘ ਨੇ ਸਕੋਰ 3-1 ਕਰ ਦਿੱਤਾ ਅਤੇ 53ਵੇਂ ਮਿੰਟ ਵਿੱਚ ਵਿਵੇਕ ਸਾਗਰ ਪ੍ਰਸਾਦ ਨੇ 4-1 ਨਾਲ ਜਿੱਤ ਪੱਕੀ ਕਰ ਦਿੱਤੀ। ਆਖਰੀ 18 ਮਿੰਟਾਂ ਵਿੱਚ ਕੀਤੇ ਗਏ ਚਾਰ ਗੋਲਾਂ ਨੇ ਮੈਚ ਦਾ ਪਾਸਾ ਹੀ ਪਲਟ ਦਿੱਤਾ।ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।

ਹਰਮਨਪ੍ਰੀਤ ਸਿੰਘ – ਟੂਰਨਾਮੈਂਟ ਦਾ ਹੀਰੋ ਤੇ ਸਰਵੋਤਮ ਸਕੋਰਰ

ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਇਸ ਟੂਰਨਾਮੈਂਟ ਦਾ ਸਟਾਰ ਖਿਡਾਰੀ ਰਿਹਾ।ਉਸ ਨੂੰ ਟੂਰਨਾਮੈਂਟ ਦਾ ‘ਸਰਵੋਤਮ ਖਿਡਾਰੀ’ ਚੁਣਿਆ ਗਿਆ ਅਤੇ ਉਹ 10 ਗੋਲਾਂ ਨਾਲ ‘ਟਾਪ ਸਕੋਰਰ’ ਵੀ ਬਣਿਆ। ਟੂਰਨਾਮੈਂਟ ਵਿੱਚ ਹਰਮਨਪ੍ਰੀਤ ਸਿੰਘ ਵੱਲੋਂ ਕੀਤੇ 10ਵੇਂ ਗੋਲ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਉਸ  ਦੇ ਗੋਲਾਂ ਦੀ ਕੁੱਲ ਗਿਣਤੀ 250 ਦੇ ਅਹਿਮ ਅੰਕੜੇ ਤੱਕ ਪਹੁੰਚ ਗਈ ਹੈ।ਭਾਵੇਂ , ਲੀਗ ਮੈਚ ਵਿੱਚ ਮਲੇਸ਼ੀਆ ਵਿਰੁੱਧ ਲਗਾਈ ਗਈ ’ਹੈਟ੍ਰਿਕ’ ਹੋਵੇ, ਦਬਾਅ ਹੇਠ ਮਾਰੇ ਸ਼ਾਨਦਾਰ ‘ਡਰੈਗ-ਫਲਿਕ’ ਹੋਣ ਜਾਂ ਫਿਰ ਫਾਈਨਲ ਵਿੱਚ ਉਨ੍ਹਾਂ ਦੀ ਸ਼ਾਂਤ ਅਗਵਾਈ ਹੋਵੇ ਹਰਮਨ ਨੇ ਹਰ ਮੈਚ ਵਿੱਚ ਟੀਮ ਨੂੰ ਮੂਹਰੇ ਰੱਖਿਆ।

ਕ੍ਰਿਸ਼ਨ ਬਹਾਦੁਰ ਪਾਠਕ – ਭਾਰਤ ਦੀ ਦੀਵਾਰ

ਗੋਲਕੀਪਰ ਕ੍ਰਿਸ਼ਨ ਬਹਾਦੁਰ ਪਾਠਕ ਨੂੰ ਗੋਲਕੀਪਰ ਆਫ਼ ਟੂਰਨਾਮੈਂਟ ਐਲਾਨਿਆ ਗਿਆ। ਟੂਰਨਾਮੈਂਟ ਦੇ ਕੁਝ ਅਹਿਮ ਪਲਾਂ ਵਿੱਚ, ਖਾਸ ਕਰਕੇ ਮਲੇਸ਼ੀਆ ਅਤੇ ਦੱਖਣੀ ਕੋਰੀਆ ਵਿਰੁੱਧ ਲੀਗ ਮੈਚ ਦੌਰਾਨ ਪੈਨਲਟੀ ਕਾਰਨਰਾਂ ’ਤੇ ਉਸਦੇ ਸ਼ਾਨਦਾਰ ਬਚਾਅ ਨੇ ਭਾਰਤ ਨੂੰ ਪੂਰੇ ਸਮੇਂ ਦੌਰਾਨ ਅਜੇਤੂ ਰੱਖਿਆ।

ਮੋਹਾਲੀ ’ਚ ਵਿਸ਼ਵ ਪੱਧਰੀ ਸ਼ੁਰੂਆਤ 

ਪਹਿਲੀ ਵਾਰ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਹੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ, ਮੋਹਾਲੀ ਨੇ ਜ਼ੋਰਦਾਰ ਢੰਗ ਨਾਲ ਵਿਸ਼ਵ ਪੱਧਰੀ ਖੇਡ ਮੰਚ ’ਤੇ ਆਪਣੀ ਸ਼ੁਰੂਆਤ ਕੀਤੀ।ਖਚਾਖਚ ਭਰਿਆ ਸਟੇਡੀਅਮ, ਜੋਸ਼ੀਲਾ ਮਾਹੌਲ, ਵਿਸ਼ਵ ਪੱਧਰੀ ਸਹੂਲਤਾਂ ਅਤੇ ਸੈਮੀਫਾਈਨਲ, ਕਾਂਸੀ ਦੇ ਤਗਮੇ ਦੇ ਮੈਚ ਅਤੇ ਫਾਈਨਲ ਲਈ ਪੁਖ਼ਤਾ ਪ੍ਰਬੰਧਾਂ ਲਈ ਮੋਹਾਲੀ ਨੇ ਏਸ਼ੀਆ ਭਰ ਦੀਆਂ ਟੀਮਾਂ, ਅਧਿਕਾਰੀਆਂ ਅਤੇ ਪ੍ਰਸ਼ੰਸਕਾਂ ਤੋਂ ਵਾਹ-ਵਾਹ ਖੱਟੀ।

ਜਲੰਧਰ ਨੇ ਜਿੱਤੇ ਦਿਲ

ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ , ਜਿੱਥੇ ਲੀਗ ਮੁਕਾਬਲੇ ਖੇਡੇ ਗਏ, ਨੇ ਵੀ ਅੰਤਰਰਾਸ਼ਟਰੀ ਪੱਧਰ ’ਤੇ ਲੋਕਾਂ ਦਾ ਧਿਆਨ ਖਿੱਚਿਆ ਅਤੇ ਪ੍ਰਸ਼ੰਸਾ ਹਾਸਲ ਕੀਤੀ। ਬੰਗਲਾਦੇਸ਼ ਵਿਰੁੱਧ ਭਾਰਤ ਦੀ 13-0 ਦੀ ਸ਼ਾਨਦਾਰ ਸ਼ੁਰੂਆਤੀ ਜਿੱਤ ਤੋਂ ਲੈ ਕੇ ਮਲੇਸ਼ੀਆ ਵਿਰੁੱਧ 4-2 ਦੇ ਰੋਮਾਂਚਕ ਮੁਕਾਬਲੇ ਤੱਕ, ਜਲੰਧਰ ਵਿੱਚ ਹਰ ਸ਼ਾਮ ਸਟੇਡੀਅਮ ਦਰਸ਼ਕਾਂ ਨਾਲ ਖਚਾਖਚ ਭਰਿਆ ਰਿਹਾ ਅਤੇ ਭੀੜ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਜਲੰਧਰ ਅਤੇ ਮੋਹਾਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਨਾ ਸਿਰਫ਼ ਭਾਰਤੀ ਹਾਕੀ ਦੀ ’ਨਰਸਰੀ’ ਹੈ ਸਗੋਂ ਇਹ ਵਿਸ਼ਵ ਹਾਕੀ ਦੇ ਸਭ ਤੋਂ ਵੱਡੇ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਇਸ ਨਾਲ 2030 ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦੇ ਪੰਜਾਬ ਦੇ ਦਾਅਵੇ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਪੰਜਾਬ ਦੀ ਧਰਤੀ ’ਤੇ ਭਾਰਤ ਦੀ ਇਹ ਜਿੱਤ ਸਿਰਫ਼ ਇੱਕ ਖਿਤਾਬ ਨਹੀਂ ਹੈ। ਇਹ ਇੱਕ ਸੁਨੇਹਾ ਹੈ ਕਿ ਹਰਮਨਪ੍ਰੀਤ ਸਿੰਘ ਦੀ ਅਗਵਾਈ ਅਤੇ ਕ੍ਰਿਸ਼ਨ ਬਹਾਦਰ ਪਾਠਕ ਦੀ ਰਖਵਾਲੀ ਹੇਠ ਭਾਰਤੀ ਹਾਕੀ ਏਸ਼ੀਆ ਵਿੱਚ ਸ਼ਿਖਰ ’ਤੇ ਹੈ ਅਤੇ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਟੂਰਨਾਮੈਂਟ ਵਿੱਚ 1966 ਦੀਆਂ ਏਸ਼ਿਆਈ ਖੇਡਾਂ, 1975 ਵਿਸ਼ਵ ਕੱਪ ਤੇ 1980 ਮਾਸਕੋ ਓਲੰਪਿਕਸ ਦੇ ਸੋਨ ਤਮਗ਼ਾ ਜੇਤੂ ਪੁਰਾਣੇ ਦਿੱਗਜ਼ ਖਿਡਾਰੀਆਂ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀਆਂ ਤੱਕ ਵੱਡੀ ਗਿਣਤੀ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੇ ਹਾਜ਼ਰੀ ਲਗਾਈ।

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿੱਚ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚਾਰੂ, ਬਿਨਾਂ ਕਿਸੇ ਦਿੱਕਤ ਅਤੇ ਕਿਸਾਨ-ਪੱਖੀ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਕੁਸ਼ਲ ਖਰੀਦ ਪ੍ਰਣਾਲੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਲਿਫਟਿੰਗ 110 ਐਲ.ਐਮ.ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ਫੀਸਦੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਤੇਜ਼ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਤਾਜ਼ੀ ਆਮਦ ਲਈ ਖਾਲੀ ਰਹਿਣ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ।

ਕਟਾਰੂਚੱਕ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 33000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100.89 ਫੀਸਦੀ ਬਣਦੀ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ ਅਤੇ ਤੁਰੰਤ ਅਦਾਇਗੀ ਨੂੰ ਯਕੀਨੀ ਬਣਾ ਰਿਹਾ ਹੈ।

ਰਾਜਪੁਰਾ ਨੇੜੇ ਕਰਮਭੂਮੀ ਐਕਸਪ੍ਰੈੱਸ ਦੇ ਚਾਰ ਡੱਬਿਆਂ ਨੂੰ ਲੱਗੀ ਅੱਗ

ਚੰਡੀਗੜ੍ਹ :- ਪੰਜਾਬ ਦੇ ਰਾਜਪੁਰਾ ਨੇੜੇ ਸ਼ੁੱਕਰਵਾਰ ਦੁਪਹਿਰ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਦੇ ਚਾਰ ਡੱਬਿਆਂ ਵਿੱਚ ਅੱਗ ਲੱਗਣ ਕਾਰਨ ਯਾਤਰੀਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਸਰਾਏ ਬੰਜਾਰਾ ਰੇਲਵੇ ਸਟੇਸ਼ਨ ਨੇੜੇ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਰੇਲ ਗੱਡੀ ਨੂੰ ਰੋਕ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕਾਰਵਾਈ ਸ਼ੁਰੂ ਕੀਤੀ ਗਈ।

ਰੇਲਵੇ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ

ਮਿਲੀ ਜਾਣਕਾਰੀ ਅਨੁਸਾਰ 12508 ਨੰਬਰ ਦੀ ਕਰਮਭੂਮੀ ਐਕਸਪ੍ਰੈੱਸ ਦੇ ਚਾਰ ਡੱਬਿਆਂ ਵਿੱਚ ਅੱਗ ਲੱਗੀ। ਰੇਲਵੇ ਦੇ ਸੁਰੱਖਿਆ ਪ੍ਰਬੰਧਾਂ ਦੇ ਸਮੇਂ ਸਿਰ ਸਰਗਰਮ ਹੋਣ ਕਾਰਨ ਗੱਡੀ ਰੁਕ ਗਈ। ਇਸ ਤੋਂ ਬਾਅਦ ਰੇਲਵੇ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਸੂਚਿਤ ਕੀਤਾ ਗਿਆ। ਸਾਰੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ।

ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ

ਮੁੱਢਲੀ ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਕਿਸੇ ਯਾਤਰੀ ਦੇ ਜ਼ਖ਼ਮੀ ਹੋਣ ਜਾਂ ਜਾਨ ਜਾਣ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਰੇਲਵੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Strange Heists and Wild Schemes: Unbelievable Casino Theft Tales

Strange Heists and Wild Schemes: Unbelievable Casino Theft Tales

The glitz and glamour of casinos have long attracted individuals not just for the chance to win big, but also for the intrigue surrounding the heists that sometimes occur within these establishments. Over the years, numerous bizarre thefts have taken place in casinos around the world, often defying logic and showcasing the lengths that some will go to for a chance at fortune. This article delves into some of the most astounding casino theft stories and how they unfolded.

The Great Crown Casino Heist

In 2013, the Crown Casino in Melbourne, Australia, became the target of a meticulously planned robbery. A group of thieves, posing as high rollers, managed to walk away with approximately $32 million in chips. Their strategy was simple yet effective; they used fake IDs and rented a luxury suite to blend in with the regular patrons. Once inside, they exploited the casino’s security lapses, allowing them to steal chips and evade capture.

The Bellagio Robbery

Perhaps one of the most famous casino heists occurred at the Bellagio in Las Vegas in 2010. A masked man entered the casino with a gun and demanded cash from the poker cage. The whole incident lasted only a few minutes, but it was dramatic. The thief escaped on foot, leaving the authorities scrambling. His identity remained a mystery for some time, with many believing that he could have fled to non gamstop casino sites to continue his gambling escapades.

The 2000 Casino Royale Heist

In a plot straight out of a movie, two thieves in 2000 attempted to rob the Casino Royale in London by using a fake bomb. They managed to convince staff that they had planted explosives within the casino and demanded cash. The police were alerted, and a swift response led to the arrest of the duo. This incident highlighted how the fear of violence could lead to compliance in high-pressure situations, making it one of the more psychologically intriguing heists.

Thieves in Disguise: The Poker Chip Caper

In 2017, a group of thieves decided to take a more unconventional approach by disguising themselves as maintenance workers at a large casino in Atlantic City. They gained access to secure areas of the property and, in a matter of hours, made off with $100,000 worth of poker chips. This heist demonstrated the importance of proper security protocols, as the thieves exploited the trust placed in legitimate personnel.

High-Tech Heists: The Slot Machine Scam

With the advancement of technology, some criminals have turned to sophisticated methods to carry out their heists. One such case involved a group of hackers who managed to exploit vulnerabilities in slot machines across various casinos. By using malware, they manipulated the machines to dispense cash without actually playing. Authorities caught on, but not before several casinos lost significant amounts of money. This incident serves as a reminder that even high-tech security systems can be vulnerable.

Lessons Learned from Casino Heists

These bizarre thefts not only make for thrilling stories but also serve as cautionary tales for casinos and patrons alike. Here are some key takeaways:

  • Security is Paramount: The stories highlight the need for constant vigilance and updates in security protocols to prevent unauthorized access.
  • Psychological Manipulation: Many thieves exploit human psychology, demonstrating how easily trust can be manipulated.
  • Technology Vulnerabilities: As technology evolves, so do the methods of criminals. Continuous monitoring and updates are essential.
  • Education and Awareness: Staff training on recognizing potential threats can significantly reduce the likelihood of successful heists.

In conclusion, while casinos are often viewed as places of entertainment and excitement, they also attract those with nefarious intentions. The bizarre stories of theft and deception serve as reminders of the importance of security, both physical and psychological. Whether through high-tech means or clever disguises, the world of casino theft continues to be as fascinating as the games that draw people in.

ਚੰਡੀਗੜ੍ਹ ਵਿੱਚ 9 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ :- ਚੰਡੀਗੜ੍ਹ ਪ੍ਰਸ਼ਾਸਨ ਨੇ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਦੇ ਮੱਦੇਨਜ਼ਰ 9 ਨਵੰਬਰ, ਸੋਮਵਾਰ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਸਬੰਧੀ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਸਰਕਾਰੀ ਦਫ਼ਤਰਾਂ ਸਮੇਤ ਕਈ ਅਦਾਰੇ ਰਹਿਣਗੇ ਬੰਦ

ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਚੰਡੀਗੜ੍ਹ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ।

ਰਾਖਵੀਂ ਛੁੱਟੀ ਨੂੰ ਜਨਤਕ ਛੁੱਟੀ ਵਿੱਚ ਬਦਲਿਆ

ਜ਼ਿਕਰਯੋਗ ਹੈ ਕਿ ਸਾਲ 2026 ਦੇ ਛੁੱਟੀਆਂ ਦੇ ਕੈਲੰਡਰ ਵਿੱਚ 9 ਨਵੰਬਰ ਨੂੰ ਪਹਿਲਾਂ ਰਾਖਵੀਂ ਛੁੱਟੀ ਵਜੋਂ ਸ਼ਾਮਲ ਕੀਤਾ ਗਿਆ ਸੀ। ਹੁਣ ਪ੍ਰਸ਼ਾਸਨ ਨੇ ਇਸ ਨੂੰ ਜਨਤਕ ਛੁੱਟੀ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੋਧ 30 ਦਸੰਬਰ 2025 ਨੂੰ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਵਿੱਚ ਕੀਤੀ ਗਈ ਹੈ। ਸੋਧੇ ਹੋਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਕੇਂਦਰ ਸਰਕਾਰ ਅਤੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਵੀ ਭੇਜੀਆਂ ਗਈਆਂ ਹਨ।

ਹਰਮੀਤ ਢਿੱਲੋਂ ਨੇ ਛੱਡਿਆ ਟਰੰਪ ਪ੍ਰਸ਼ਾਸਨ, ਅਮਰੀਕੀ ਨਿਆਂ ਵਿਭਾਗ ਤੋਂ ਦਿੱਤਾ ਅਸਤੀਫ਼ਾ

ਅਮਰੀਕਾ :- ਅਮਰੀਕਾ ਵਿੱਚ ਮੱਧਕਾਲੀ ਚੋਣਾਂ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵਿੱਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਭਾਰਤੀ ਮੂਲ ਦੀ ਅਮਰੀਕੀ ਅਧਿਕਾਰੀ ਹਰਮੀਤ ਢਿੱਲੋਂ ਨੇ ਨਿਆਂ ਵਿਭਾਗ ਦੇ ਸਿਵਲ ਰਾਈਟਸ ਡਿਵੀਜ਼ਨ ਦੇ ਮੁਖੀ ਦਾ ਅਹੁਦਾ ਛੱਡ ਦਿੱਤਾ ਹੈ। ਅਟਾਰਨੀ ਜਨਰਲ ਟੌਡ ਬਲਾਂਸ਼ ਨੇ 5 ਨਵੰਬਰ ਨੂੰ ਉਨ੍ਹਾਂ ਦੇ ਅਸਤੀਫ਼ੇ ਦੀ ਪੁਸ਼ਟੀ ਕੀਤੀ। ਮੱਧਕਾਲੀ ਚੋਣਾਂ ਤੋਂ ਬਾਅਦ ਪ੍ਰਸ਼ਾਸਨ ਛੱਡਣ ਵਾਲੀ ਉਹ ਪਹਿਲੀ ਸੀਨੀਅਰ ਅਧਿਕਾਰੀ ਹਨ।

ਚੋਣ ਨਤੀਜਿਆਂ ਤੋਂ ਪਹਿਲਾਂ ਹੀ ਲਿਆ ਸੀ ਫ਼ੈਸਲਾ

ਹਰਮੀਤ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਚੋਣ ਨਤੀਜਿਆਂ ਨਾਲ ਜੁੜਿਆ ਨਹੀਂ ਹੈ। ਉਨ੍ਹਾਂ ਮੁਤਾਬਕ ਕਰੀਬ ਤਿੰਨ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੇ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕਰ ਦਿੱਤੀ ਸੀ। ਪਰ ਵ੍ਹਾਈਟ ਹਾਊਸ ਦੀ ਚੀਫ਼ ਆਫ਼ ਸਟਾਫ਼ ਸੂਸੀ ਵਾਈਲਜ਼ ਨੇ ਉਨ੍ਹਾਂ ਨੂੰ ਮੱਧਕਾਲੀ ਚੋਣਾਂ ਤੱਕ ਕੰਮ ਜਾਰੀ ਰੱਖਣ ਦੀ ਬੇਨਤੀ ਕੀਤੀ ਸੀ।

ਢਿੱਲੋਂ ਨੇ ਅਪ੍ਰੈਲ 2025 ਵਿੱਚ ਸਿਵਲ ਰਾਈਟਸ ਡਿਵੀਜ਼ਨ ਦੀ ਜ਼ਿੰਮੇਵਾਰੀ ਸੰਭਾਲੀ ਸੀ। ਇਸ ਤਰ੍ਹਾਂ ਉਨ੍ਹਾਂ ਨੇ ਕਰੀਬ ਡੇਢ ਸਾਲ ਇਸ ਅਹੁਦੇ ’ਤੇ ਕੰਮ ਕੀਤਾ।

ਅਟਾਰਨੀ ਜਨਰਲ ਨੇ ਕੀਤੀ ਕਾਰਜਕਾਲ ਦੀ ਸ਼ਲਾਘਾ

ਅਟਾਰਨੀ ਜਨਰਲ ਟੌਡ ਬਲਾਂਸ਼ ਨੇ ਸੋਸ਼ਲ ਮੀਡੀਆ ’ਤੇ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਹਰਮੀਤ ਢਿੱਲੋਂ ਨੇ ਦ੍ਰਿੜ੍ਹਤਾ ਨਾਲ ਵਿਭਾਗ ਦੀ ਅਗਵਾਈ ਕੀਤੀ। ਉਨ੍ਹਾਂ ਮੁਤਾਬਕ ਢਿੱਲੋਂ ਨੇ ਅਮਰੀਕੀ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਕਾਨੂੰਨ ਲਾਗੂ ਕਰਨ ਦਾ ਕੰਮ ਕੀਤਾ। ਉਨ੍ਹਾਂ ਨੇ ਢਿੱਲੋਂ ਦੀ ਜਨਤਕ ਸੇਵਾ ਲਈ ਧੰਨਵਾਦ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਆਪਣੇ ਅਸਤੀਫ਼ੇ ਬਾਰੇ ਪ੍ਰਤੀਕਿਰਿਆ ਦਿੰਦਿਆਂ ਹਰਮੀਤ ਢਿੱਲੋਂ ਨੇ ਕਿਹਾ ਕਿ ਸਹਾਇਕ ਅਟਾਰਨੀ ਜਨਰਲ ਵਜੋਂ ਦੇਸ਼ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਵੱਡਾ ਸਨਮਾਨ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰਪਤੀ ਟਰੰਪ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ ਅਤੇ ਅੱਗੇ ਮਿਲਣ ਵਾਲੀਆਂ ਜ਼ਿੰਮੇਵਾਰੀਆਂ ਨੂੰ ਲੈ ਕੇ ਉਤਸ਼ਾਹ ਪ੍ਰਗਟਾਇਆ।

ਚੰਡੀਗੜ੍ਹ ਵਿੱਚ ਹੋਇਆ ਸੀ ਜਨਮ

ਹਰਮੀਤ ਢਿੱਲੋਂ ਦਾ ਜਨਮ ਚੰਡੀਗੜ੍ਹ ਵਿੱਚ ਇੱਕ ਪੰਜਾਬੀ ਸਿੱਖ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਪਹਿਲਾਂ ਲੰਡਨ ਗਿਆ ਅਤੇ ਬਾਅਦ ਵਿੱਚ ਅਮਰੀਕਾ ਵਿੱਚ ਵੱਸ ਗਿਆ। ਨਿਆਂ ਵਿਭਾਗ ਵਿੱਚ ਨਿਯੁਕਤੀ ਤੋਂ ਪਹਿਲਾਂ ਉਹ ਸੈਨ ਫਰਾਂਸਿਸਕੋ ਵਿੱਚ ਆਪਣੀ ਲਾਅ ਫਰਮ ਚਲਾ ਰਹੇ ਸਨ। ਉਹ ਟਰੰਪ ਦੀ ਚੋਣ ਮੁਹਿੰਮ ਨਾਲ ਕਾਨੂੰਨੀ ਸਲਾਹਕਾਰ ਵਜੋਂ ਵੀ ਜੁੜੇ ਰਹੇ।

ਵਿਭਾਗ ਦੀਆਂ ਤਰਜੀਹਾਂ ਵਿੱਚ ਕੀਤਾ ਬਦਲਾਅ

ਢਿੱਲੋਂ ਦੇ ਕਾਰਜਕਾਲ ਦੌਰਾਨ ਸਿਵਲ ਰਾਈਟਸ ਡਿਵੀਜ਼ਨ ਦੇ ਕੰਮਕਾਜ ਅਤੇ ਤਰਜੀਹਾਂ ਵਿੱਚ ਕਾਫ਼ੀ ਤਬਦੀਲੀ ਆਈ। ਪਹਿਲਾਂ ਇਸ ਵਿਭਾਗ ਦਾ ਮੁੱਖ ਧਿਆਨ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਅਤੇ ਪੁਲਸ ਸੁਧਾਰਾਂ ਨਾਲ ਜੁੜੇ ਕਾਨੂੰਨਾਂ ਨੂੰ ਲਾਗੂ ਕਰਨ ’ਤੇ ਰਹਿੰਦਾ ਸੀ। ਪਰ ਢਿੱਲੋਂ ਨੇ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਮੁਤਾਬਕ ਨਵੀਆਂ ਤਰਜੀਹਾਂ ਤੈਅ ਕੀਤੀਆਂ।

ਉਨ੍ਹਾਂ ਨੇ ਸਰਕਾਰੀ ਸੰਸਥਾਵਾਂ ਵਿੱਚ ਵਿਭਿੰਨਤਾ, ਸਮਾਨਤਾ ਅਤੇ ਸ਼ਮੂਲੀਅਤ ਨਾਲ ਜੁੜੀਆਂ ਨੀਤੀਆਂ (DEI) ਦਾ ਵਿਰੋਧ ਕੀਤਾ। ਇਸ ਤੋਂ ਇਲਾਵਾ ਔਰਤਾਂ ਅਤੇ ਲੜਕੀਆਂ ਦੀਆਂ ਖੇਡਾਂ ਵਿੱਚ ਸੁਰੱਖਿਆ ਅਤੇ ਹਥਿਆਰ ਰੱਖਣ ਦੇ ਸੰਵਿਧਾਨਕ ਅਧਿਕਾਰ ਵਰਗੇ ਮੁੱਦਿਆਂ ਨੂੰ ਵੀ ਅਹਿਮੀਅਤ ਦਿੱਤੀ। ਦੂਜੇ ਸੰਵਿਧਾਨਕ ਸੋਧ ਤਹਿਤ ਹਥਿਆਰ ਰੱਖਣ ਦੇ ਅਧਿਕਾਰ ਨਾਲ ਜੁੜੇ ਮਾਮਲਿਆਂ ਲਈ ਵਿਭਾਗ ਵਿੱਚ ਵੱਖਰੀ ਇਕਾਈ ਵੀ ਬਣਾਈ ਗਈ।

ਵਿਭਾਗ ਦੇ 75 ਫ਼ੀਸਦੀ ਤੋਂ ਵੱਧ ਮੁਲਾਜ਼ਮਾਂ ਨੇ ਛੱਡੀ ਨੌਕਰੀ

ਹਰਮੀਤ ਢਿੱਲੋਂ ਦੇ ਕਾਰਜਕਾਲ ਦੌਰਾਨ ਸਿਵਲ ਰਾਈਟਸ ਡਿਵੀਜ਼ਨ ਦੇ ਕਰਮਚਾਰੀਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ। ਉਪਲਬਧ ਜਾਣਕਾਰੀ ਮੁਤਾਬਕ ਵਿਭਾਗ ਦੇ 75 ਫ਼ੀਸਦੀ ਤੋਂ ਵੱਧ ਕਰਮਚਾਰੀ ਜਾਂ ਤਾਂ ਨੌਕਰੀ ਛੱਡ ਗਏ ਜਾਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਢਿੱਲੋਂ ਨੇ ਰੂੜ੍ਹੀਵਾਦੀ ਵਿਚਾਰਧਾਰਾ ਨਾਲ ਜੁੜੇ ਕਈ ਵਕੀਲਾਂ ਨੂੰ ਨਿਯੁਕਤ ਕੀਤਾ। ਹਾਲਾਂਕਿ, ਨਵੇਂ ਕਰਮਚਾਰੀਆਂ ਦੀ ਗਿਣਤੀ ਅਤੇ ਤਜਰਬਾ ਪੁਰਾਣੇ ਸਟਾਫ਼ ਦੀ ਕਮੀ ਪੂਰੀ ਕਰਨ ਲਈ ਕਾਫ਼ੀ ਨਹੀਂ ਸੀ।

ਵੋਟਰ ਸੂਚੀਆਂ ਦੇ ਮਾਮਲਿਆਂ ਵਿੱਚ ਅਦਾਲਤਾਂ ਤੋਂ ਨਹੀਂ ਮਿਲੀ ਸਫ਼ਲਤਾ

ਢਿੱਲੋਂ ਦੇ ਕਾਰਜਕਾਲ ਦੌਰਾਨ ਵੋਟਰ ਸੂਚੀਆਂ ਨਾਲ ਜੁੜੇ ਕਈ ਮਾਮਲੇ ਵੀ ਚਰਚਾ ਵਿੱਚ ਰਹੇ। ਉਨ੍ਹਾਂ ਦੀ ਅਗਵਾਈ ਹੇਠ ਨਿਆਂ ਵਿਭਾਗ ਨੇ ਵੱਖ-ਵੱਖ ਸੂਬਿਆਂ ਵਿੱਚ ਮੁਕੱਦਮੇ ਦਾਇਰ ਕਰਕੇ ਵੋਟਰ ਸੂਚੀਆਂ ਵਿੱਚ ਦਰਜ ਗੈਰ-ਅਮਰੀਕੀ ਨਾਗਰਿਕਾਂ ਦੇ ਨਾਂ ਹਟਾਉਣ ਦੀ ਮੰਗ ਕੀਤੀ ਸੀ। ਪਰ ਕਈ ਅਦਾਲਤਾਂ ਨੇ ਇਨ੍ਹਾਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ। ਅਦਾਲਤਾਂ ਨੇ ਚਿੰਤਾ ਜਤਾਈ ਕਿ ਅਜਿਹੀਆਂ ਕਾਰਵਾਈਆਂ ਨਾਲ ਯੋਗ ਵੋਟਰਾਂ ਦੇ ਅਧਿਕਾਰ ਪ੍ਰਭਾਵਿਤ ਹੋ ਸਕਦੇ ਹਨ ਅਤੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਦੀ ਦੁਰਵਰਤੋਂ ਦਾ ਖ਼ਤਰਾ ਪੈਦਾ ਹੋ ਸਕਦਾ ਹੈ।

ਯੂਨੀਵਰਸਿਟੀਆਂ ਵਿਰੁੱਧ ਵੀ ਕੀਤੀ ਸੀ ਕਾਰਵਾਈ

ਹਰਮੀਤ ਢਿੱਲੋਂ ਦੀ ਅਗਵਾਈ ਹੇਠ ਨਿਆਂ ਵਿਭਾਗ ਨੇ ਕੁਝ ਯੂਨੀਵਰਸਿਟੀਆਂ ਵਿਰੁੱਧ ਵੀ ਕਾਰਵਾਈ ਕੀਤੀ ਸੀ। ਇਨ੍ਹਾਂ ਸੰਸਥਾਵਾਂ ’ਤੇ ਯਹੂਦੀ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਅਤੇ ਗੋਰੇ ਵਿਦਿਆਰਥੀਆਂ ਨਾਲ ਭੇਦਭਾਵ ਕਰਨ ਦੇ ਦੋਸ਼ ਲਗਾਏ ਗਏ ਸਨ। ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਨੂੰ ਅਦਾਲਤਾਂ ਤੋਂ ਮਿਲੇ-ਜੁਲੇ ਨਤੀਜੇ ਮਿਲੇ। ਕੁਝ ਯੂਨੀਵਰਸਿਟੀਆਂ ਨੇ ਯਹੂਦੀ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਕਦਮ ਚੁੱਕਣ ’ਤੇ ਸਹਿਮਤੀ ਦਿੱਤੀ ਸੀ।

ਅਸਤੀਫ਼ੇ ਤੋਂ ਪਹਿਲਾਂ ਢਿੱਲੋਂ ਦੀ ਚੋਣਾਂ ਨਾਲ ਜੁੜੇ ਕੁਝ ਅਹਿਮ ਮਾਮਲਿਆਂ ਵਿੱਚ ਭੂਮਿਕਾ ਵੀ ਘਟਦੀ ਦਿਖਾਈ ਦਿੱਤੀ। ਇਹ ਉਹ ਮਾਮਲੇ ਸਨ ਜਿਨ੍ਹਾਂ ਰਾਹੀਂ ਟਰੰਪ ਪ੍ਰਸ਼ਾਸਨ ਵੱਲੋਂ ਡੈਮੋਕ੍ਰੇਟਿਕ ਪਾਰਟੀ ’ਤੇ ਚੋਣਾਂ ਵਿੱਚ ਗੜਬੜੀਆਂ ਦੇ ਲਗਾਏ ਦੋਸ਼ਾਂ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ।

ਝੋਟਾ ਦੇ ਪਿਤਾ ਨੇ ਠੁਕਰਾਏ 2 ਕਰੋੜ ਤੇ ਸਰਕਾਰੀ ਨੌਕਰੀ, ਪੀਜੀਆਈ ਪਹੁੰਚ ਕੇ ਸ਼ੁਰੂ ਕੀਤੀ ਭੁੱਖ ਹੜਤਾਲ

ਚੰਡੀਗੜ੍ਹ :- ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਕਰੀਬ 23 ਦਿਨਾਂ ਬਾਅਦ ਪੋਸਟਮਾਰਟਮ ਦਾ ਰਾਹ ਪੱਧਰਾ ਹੋ ਗਿਆ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਵੀਰਵਾਰ ਦੇਰ ਰਾਤ ਮਾਨਸਾ ਦੇ ਸਿਵਲ ਹਸਪਤਾਲ ਤੋਂ ਮ੍ਰਿਤਕ ਦੇਹ ਐਂਬੂਲੈਂਸ ਰਾਹੀਂ ਪੀਜੀਆਈ ਚੰਡੀਗੜ੍ਹ ਭੇਜ ਦਿੱਤੀ ਗਈ। ਇਸ ਦੌਰਾਨ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਸਰਕਾਰ ਦੀ 2 ਕਰੋੜ ਰੁਪਏ ਮੁਆਵਜ਼ੇ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਪੇਸ਼ਕਸ਼ ਠੁਕਰਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਪੀਜੀਆਈ ਪਹੁੰਚ ਕੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਪੀਜੀਆਈ ਚੰਡੀਗੜ੍ਹ ਪਹੁੰਚਣ ਤੋਂ ਬਾਅਦ ਭੀਮ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦੇ ਤਬਾਦਲੇ ਦੀ ਮੰਗ ਦੁਹਰਾਈ। ਉਨ੍ਹਾਂ ਕਿਹਾ ਕਿ ਪੁੱਤਰ ਦੀ ਮੌਤ ਤੋਂ ਬਾਅਦ ਸਰਕਾਰੀ ਮੁਆਵਜ਼ੇ ਅਤੇ ਨੌਕਰੀ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ ਹੈ। ਉਨ੍ਹਾਂ ਪਰਿਵਾਰ ਨੂੰ ਦਿੱਤੀ ਗਈ ਸੁਰੱਖਿਆ ਲੈਣ ਤੋਂ ਵੀ ਇਨਕਾਰ ਕੀਤਾ।

ਕੇਸ ਰੱਦ ਕਰਨ ਦੀ ਮੰਗ ਕਾਰਨ ਰੁਕਿਆ ਹੋਇਆ ਸੀ ਪੋਸਟਮਾਰਟਮ

ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਕਈ ਦਿਨਾਂ ਤੋਂ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਸੀ। ਐਕਸ਼ਨ ਕਮੇਟੀ ਦੀ ਮੰਗ ਸੀ ਕਿ ਝੋਟਾ ਦੇ ਸਮਰਥਕਾਂ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣ। ਇਸ ਮੁੱਦੇ ’ਤੇ ਪਰਿਵਾਰ ਅਤੇ ਕਮੇਟੀ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਅਰਦਾਸ ਕੀਤੀ ਗਈ ਅਤੇ ਮ੍ਰਿਤਕ ਦੇਹ ਪੀਜੀਆਈ ਭੇਜ ਦਿੱਤੀ ਗਈ। ਮਾਨਸਾ ਦੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਵੀ ਸਹਿਮਤੀ ਬਣਨ ਤੋਂ ਬਾਅਦ ਦੇਹ ਭੇਜਣ ਦੀ ਗੱਲ ਕਹੀ ਸੀ।

ਲੱਖਾ ਸਿਧਾਣਾ ਸਮੇਤ ਕਈ ਨੌਜਵਾਨ ਜੇਲ੍ਹ ਤੋਂ ਰਿਹਾਅ

ਇਸੇ ਮਾਮਲੇ ਵਿੱਚ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ ਰਾਤ ਰਿਹਾਅ ਕਰ ਦਿੱਤਾ ਗਿਆ। ਮਾਨਸਾ ਅਦਾਲਤ ਦੇ ਹੁਕਮਾਂ ਤੋਂ ਬਾਅਦ ਦੋਵੇਂ ਨਾਭਾ ਜੇਲ੍ਹ ਤੋਂ ਬਾਹਰ ਆਏ। ਇਸ ਤੋਂ ਇਲਾਵਾ ਬਠਿੰਡਾ ਜੇਲ੍ਹ ਵਿੱਚ ਬੰਦ ਕੁਝ ਹੋਰ ਨੌਜਵਾਨਾਂ ਦੀ ਰਿਹਾਈ ਵੀ ਹੋਈ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਹ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਚੱਲ ਰਹੇ ਧਰਨੇ ਵਿੱਚ ਪਹੁੰਚੇ।

ਸਰਕਾਰ ਨੇ ਦਿੱਤੀ ਸੀ 2 ਕਰੋੜ ਤੇ ਨੌਕਰੀ ਦੀ ਪੇਸ਼ਕਸ਼

ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਨੁਮਾਇੰਦਿਆਂ, ਪਰਿਵਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਹੋਈ ਮੀਟਿੰਗ ਵਿੱਚ ਸਰਕਾਰ ਨੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਦੇਣ ਅਤੇ ਝੋਟਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਸੀ। ਕੁਝ ਹੋਰ ਮੰਗਾਂ ਮੰਨਣ ਬਾਰੇ ਵੀ ਸਹਿਮਤੀ ਬਣੀ ਸੀ। ਹਾਲਾਂਕਿ ਭੀਮ ਸਿੰਘ ਨੇ ਮੁਆਵਜ਼ੇ ਅਤੇ ਨੌਕਰੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਹੁਣ ਪੋਸਟਮਾਰਟਮ ਰਿਪੋਰਟ ਦੀ ਉਡੀਕ

ਮ੍ਰਿਤਕ ਦੇਹ ਪੀਜੀਆਈ ਭੇਜੇ ਜਾਣ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਪੋਸਟਮਾਰਟਮ ਰਿਪੋਰਟ ’ਤੇ ਟਿਕੀਆਂ ਹਨ। ਪਰਿਵਾਰ ਅਤੇ ਸਮਰਥਕਾਂ ਵੱਲੋਂ ਮੌਤ ਦੇ ਕਾਰਨਾਂ ਦੀ ਨਿਰਪੱਖ ਜਾਂਚ ਅਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ।

ਝੋਟਾ ਦੇ ਸਸਕਾਰ ਤੇ ਆਉਣ ਵਾਲੇ ਹਰ ਵਿਅਕਤੀ ਨੂੰ ਨਸ਼ਿਆਂ ਵਿਰੁੱਧ ਲੜਨ ਦਾ ਸੰਕਲਪ ਲੈਣ ਦੀ ਮਾਂ ਦੀ ਅਪੀਲ

ਚੰਡੀਗੜ੍ਹ :- ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮਾਤਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੇ ਸਸਕਾਰ ਮੌਕੇ ਸਿਰਫ਼ ਸ਼ਰਧਾਂਜਲੀ ਦੇਣ ਤੱਕ ਸੀਮਤ ਨਾ ਰਹਿਣ, ਸਗੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਵੀ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਇੱਕ ਪਰਵਿੰਦਰ ਦੀ ਆਵਾਜ਼ ਬੰਦ ਹੋਣ ਨਾਲ ਨਸ਼ਿਆਂ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਖ਼ਤਮ ਨਹੀਂ ਹੋਣਗੀਆਂ, ਬਲਕਿ ਹੁਣ ਲੱਖਾਂ ਲੋਕ ਇਸ ਲੜਾਈ ਵਿੱਚ ਸ਼ਾਮਲ ਹੋਣਗੇ।

ਪੰਜਾਬ ਦੀ ਜਵਾਨੀ ਬਚਾਉਣ ਲਈ ਲੜਦਾ ਰਿਹਾ ਪਰਵਿੰਦਰ

ਪਰਵਿੰਦਰ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਸਰਕਾਰਾਂ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਸੂਬੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ।

ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਲੈਣ ਤੋਂ ਕੀਤਾ ਇਨਕਾਰ

ਪੰਜਾਬ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦੀ ਸਹਾਇਤਾ ਦੇਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕਿਰਤ ਕਰਕੇ ਖਾਣ ਵਾਲਾ ਹੈ ਅਤੇ ਗੁਰੂ ਨਾਨਕ ਦੇਵ ਜੀ ਦੀ ਬਖ਼ਸ਼ੀ ਹਰ ਦਾਤ ਉਨ੍ਹਾਂ ਕੋਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਪੈਸਿਆਂ ਜਾਂ ਨੌਕਰੀ ਦੀ ਲੋੜ ਨਹੀਂ ਹੈ।

ਲੁਧਿਆਣਾ ਦੇ ਨੌਜਵਾਨ ਲਈ ਮੰਗਿਆ ਸੀ ਮੁਆਵਜ਼ਾ

ਮੁਆਵਜ਼ੇ ਦੀ ਮੰਗ ਬਾਰੇ ਸਪੱਸ਼ਟੀਕਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਕਰੰਟ ਲੱਗਣ ਕਾਰਨ ਮਾਰੇ ਗਏ ਨੌਜਵਾਨ ਦੇ ਪਰਿਵਾਰ ਲਈ ਉਨ੍ਹਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਜ਼ਰੂਰ ਕੀਤੀ ਸੀ। ਜਦਕਿ ਪਰਵਿੰਦਰ ਝੋਟਾ ਦੇ ਮਾਮਲੇ ਵਿੱਚ ਹੋਰ ਮੰਗਾਂ ਇਨਸਾਫ਼ ਕਮੇਟੀ ਵੱਲੋਂ ਸਰਕਾਰ ਸਾਹਮਣੇ ਰੱਖੀਆਂ ਗਈਆਂ ਸਨ।

ਦੀਵਾਲੀ ਤੋਂ ਪਹਿਲਾਂ AQI 391 ‘ਤੇ ਪਹੁੰਚਣ ਕਾਰਨ ਦਿੱਲੀ ਸੀਜ਼ਨ ਦੇ ਪਹਿਲੇ ਗੰਭੀਰ ਪ੍ਰਦੂਸ਼ਣ ਦੌਰ ਲਈ ਤਿਆਰ

ਨਵੀਂ ਦਿੱਲੀ: ਦੀਵਾਲੀ ਦੇ ਜਸ਼ਨਾਂ ਦੇ ਨੇੜੇ ਆਉਣ ਨਾਲ, ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਇੱਕ ਵਾਰ ਫਿਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਨਾਲ ਪੂਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੇ ਗੰਭੀਰ ਦੌਰ ਦਾ ਡਰ ਪੈਦਾ ਹੋ ਗਿਆ ਹੈ। ਸ਼ੁੱਕਰਵਾਰ ਸਵੇਰੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਧੂੰਏਂ (ਸਮੌਗ) ਦੀ ਇੱਕ ਸੰਘਣੀ ਪਰਤ ਛਾਈ ਰਹੀ ਕਿਉਂਕਿ ਸ਼ਹਿਰ ਦਾ ਸਮੁੱਚਾ ਏਅਰ ਕੁਆलिटी ਇੰਡੈਕਸ (AQI) ਵਧ ਕੇ 391 ‘ਤੇ ਪਹੁੰਚ ਗਿਆ।
ਤਾਜ਼ਾ ਅੰਕੜੇ ਦੱਸਦੇ ਹਨ कि ਸ਼ਹਿਰ ਵਿੱਚ ਪ੍ਰਦੂਸ਼ਣ ਹੋਰ ਤੇਜ਼ ਹੋ ਗਿਆ ਹੈ, ਜਿਸ ਵਿੱਚ ਸਵੇਰੇ 9 ਵਜੇ ਤੱਕ ਦਿੱਲੀ ਦੇ 59 ਹਵਾ ਗੁਣਵੱਤਾ ਨਿਗਰਾਨੀ ਸਟੇਸ਼ਨਾਂ ਵਿੱਚੋਂ ਲਗਭਗ ਅੱਧੇ ਨੇ ਗੰਭੀਰ ਪੱਧਰ ਦਰਜ ਕੀਤਾ। ਬਾਕੀ ਨਿਗਰਾਨੀ ਸਥਾਨ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਬਣੇ ਰਹੇ।
ਰੋਹਿਣੀ ਵਿੱਚ 475 ਦੇ AQI ਨਾਲ ਸਭ से ਵੱਧ ਪ੍ਰਦੂਸ਼ਣ ਪੱਧਰ ਦਰਜ ਕੀਤਾ ਗਿਆ, ਜਦੋਂ ਕਿ ਆਈ.ਆਈ.ਟੀ.-ਦਿੱਲੀ (IIT-Delhi) 472 ਨਾਲ ਇਸ ਤੋਂ ਬਹੁਤ ਪਿੱਛੇ ਨਹੀਂ ਸੀ। ਇਹ ਰੀਡਿੰਗ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦੂਸ਼ਕਾਂ ਦੀ ਵੱਧ ਰਹੀ ਮਾਤਰਾ ਨੂੰ ਉਜਾਗਰ ਕਰਦੀ ਹੈ।
ਏਅਰ ਕੁਆलिटी ਅਰਲੀ वार्ਨਿੰਗ ਸਿਸਟਮ ਦੇ ਅਨੁਸਾਰ, ਸ਼ੁੱਕਰਵਾਰ ਦਾ ਦਿਨ ਦਿੱਲੀ ਵਿੱਚ ਇਸ ਸੀਜ਼ਨ ਦਾ ਪਹਿਲਾ ਗੰਭੀਰ ਹਵਾ ਪ੍ਰਦੂਸ਼ਣ ਵਾਲਾ ਦਿਨ ਹੋ ਸਕਦਾ ਹੈ। ਭਵਿੱਖਬਾਣੀ ਇਹ ਵੀ ਦੱਸਦੀ ਹੈ ਕਿ ਵਿਗੜਦੀਆਂ ਸਥਿਤੀਆਂ 8 ਨਵੰਬਰ ਤੱਕ ਜਾਰੀ ਰਹਿ ਸਕਦੀਆਂ ਹਨ, ਜਿਸ ਦਿਨ ਦੀਵਾਲੀ ਮਨਾਈ ਜਾਵੇਗੀ।
ਇਸ ਸਮੇਂ ਨੇ ਵਾਧੂ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ ਕਿਉਂਕਿ ਇਸ ਖੇਤਰ ਵਿੱਚ ਇਸ ਸਮੇਂ ਪਰਾਲੀ ਸਾੜਨ ਦਾ ਸਿਖਰ ਦੌਰ ਚੱਲ ਰਿਹਾ ਹੈ। ਖੇਤਾਂ ਵਿੱਚ ਲੱਗੀ ਅੱਗ ਦਾ ਧੂੰਆਂ, ਤਿਉਹਾਰ ਦੌਰਾਨ ਪਟਾਕਿਆਂ ਤੋਂ ਹੋਣ ਵਾਲੇ ਨਿਕਾਸ ਦੇ ਨਾਲ ਮਿਲ ਕੇ, ਪਹਿਲਾਂ ਹੀ ਪ੍ਰਦੂਸ਼ਿਤ ਵਾਤਾਵਰਣ ‘ਤੇ ਹੋਰ ਦਬਾਅ ਪਾ ਸਕਦਾ ਹੈ।
ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਦਿੱਲੀ ਦਾ AQI 389 ਤੋਂ ਵਧ ਕੇ ਸਵੇਰੇ 9 ਵਜੇ 391 ਹੋ ਗਿਆ। ਸੈਂਟਰਲ ਪੋਲਿਊਸ਼ਨ ਕੰਟਰੋਲ ਬੋਰਡ (CPCB) 301 ਅਤੇ 400 ਦੇ ਵਿਚਕਾਰ ਦੀ ਰੀਡਿੰਗ ਨੂੰ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਰੱਖਦਾ ਹੈ, ਜਦੋਂ ਕਿ 400 ਤੋਂ ਉੱਪਰ ਦਾ AQI ‘ਗੰਭੀਰ’ ਬਰੈਕਟ ਵਿੱਚ ਆਉਂਦਾ ਹੈ।
ਮੌਸਮ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ कि ਤਿਉਹਾਰਾਂ ਦਾ ਸਮਾਂ ਨੇੜੇ ਆਉਣ ਅਤੇ ਪ੍ਰਦੂਸ਼ਣ ਦੇ ਸਰੋਤਾਂ ਦਾ ਯੋਗਦਾਨ ਜਾਰੀ ਰਹਿਣ ਨਾਲ ਕਈ ਪ੍ਰਦੂਸ਼ਣ ਪ੍ਰਭਾਵੀ ਖੇਤਰਾਂ ਵਿੱਚ 450 ਤੋਂ ਵੱਧ ਰੀਡਿੰਗ ਦੇਖਣ ਨੂੰ ਮਿਲ ਸਕਦੀ ਹੈ।
ਮੌਸਮ ਦੀ ਸਥਿਤੀ ਨੇ ਹੁਣ ਤੱਕ ਬਹੁਤ ਘੱਟ ਰਾਹਤ ਦਿੱਤੀ है। ਰਾਜਧਾਨੀ ਦੀ ਮੁੱਖ ਮੌਸਮ ਵੇਧਸ਼ਾਲਾ, ਸਫ਼ਦਰਜੰਗ ਵਿਖੇ ਘੱਟੋ-ਘੱਟ ਤਾਪਮਾਨ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ ਨੇ ਦਿਨ ਦਾ ਤਾਪਮਾਨ ਲਗਭਗ 30 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ है, ਜਿਸ ਦੇ ਨਾਲ ਸਵੇਰ ਦੇ ਸਮੇਂ ਹਲਕੀ ਧੁੰਦ ਰਹੇਗੀ। 9 ਨਵੰਬਰ ਤੱਕ ਦਿੱਲੀ ਵਿੱਚ ਅਜਿਹੇ ਹੀ ਧੁੰਦ ਵਾਲੇ ਹਾਲਾਤ ਬਣੇ ਰਹਿਣ ਦੀ ਉਮੀਦ ਹੈ।
ਪ੍ਰਦੂਸ਼ਣ ਦਾ ਪੱਧਰ ਪਹਿਲਾਂ ਹੀ ਗੰਭੀਰ ਸੀਮਾ ਦੇ ਨੇੜੇ ਪਹੁੰਚਣ ਕਾਰਨ, ਆਉਣ ਵਾਲੇ ਦਿਨ ਇਹ ਤੈਅ ਕਰਨ ਵਿੱਚ ਮਹੱਤਵਪੂਰਨ ਹੋਣਗੇ कि ਦੀਵਾਲੀ ਦੇ ਜਸ਼ਨਾਂ ਦੌਰਾਨ ਰਾਜਧਾਨੀ ਦੀ ਹਵਾ ਦੀ ਗੁਣਵੱਤਾ ਕਿਵੇਂ ਵਿਕਸਿਤ ਹੁੰਦੀ ਹੈ।

ਡੋਨਲਡ ਟਰੰਪ ਨੇ ਚੋਣਾਂ ਨਾਲ ਜੁੜੇ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਲਈ ਡੈਮੋਕ੍ਰੇਟਸ ਨੂੰ ਠਹਿਰਾਇਆ ਜ਼ਿੰਮੇਵਾਰ, 401(k) ਦੇ ਨੁਕਸਾਨ ਬਾਰੇ ਕੀਤਾ ਸੁਚੇਤ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੇਅਰ ਬਾਜ਼ਾਰ ਵਿੱਚ ਆਈ ਭਾਰੀ ਗਿਰਾਵਟ ‘ਤੇ ਤਿੱਖੀ ਪ੍ਰਤੀਕ्रिया ਦਿੰਦਿਆਂ ਇਸ ਨੁਕਸਾਨ ਲਈ ਡੈਮੋਕ੍ਰੇਟਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਚੇਤਾਵਨੀ ਦਿੱਤੀ ਹੈ कि ਇਸ ਗਿਰਾਵਟ ਨੇ ਅਮਰੀਕੀਆਂ ਦੇ ਰਿਟਾਇਰਮੈਂਟ ਨਿਵੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ।

‘ਟਰੂਥ ਸੋਸ਼ਲ’ (Truth Social) ‘ਤੇ ਪੋਸਟ ਕਰਦਿਆਂ ਟਰੰਪ ਨੇ ਉਸ ਘਟਨਾਕ੍ਰਮ ‘ਤੇ ਨਿਰਾਸ਼ਾ ਪ੍ਰਗਟਾਈ ਜਿਸਨੂੰ ਉਨ੍ਹਾਂ ਨੇ ਇਤਿਹਾਸ ਦੇ ਸਭ ਤੋਂ ਮਾੜੇ ਕਾਰੋਬਾਰੀ ਦਿਨਾਂ ਵਿੱਚੋਂ ਇੱਕ ਦੱਸਿਆ, ਅਤੇ ਬਾਜ਼ਾਰ ਦੇ ਇਸ ਪ੍ਰਦਰਸ਼ਨ ਦਾ ਸਿਹਰਾ ਚੋਣਾਂ ਦੇ ਨਤੀਜੇ ਨੂੰ ਦਿੱਤਾ।

ਰਾਸ਼ਟਰਪਤੀ ਨੇ ਦਲੀਲ ਦਿੱਤੀ कि ਸ਼ੇਅਰ ਬਾਜ਼ਾਰ ਨੂੰ ਰਿਕਾਰਡ ਤੋੜ ਪੱਧਰ ‘ਤੇ ਪਹੁੰਚਾਉਣ ਲਈ ਕਾਫ਼ੀ ਮਿਹਨਤ ਕੀਤੀ ਗਈ ਸੀ, ਜਿਸ ਨਾਲ ਤਾਜ਼ਾ ਗਿਰਾਵਟ ਖ਼ਾਸ ਤੌਰ ‘ਤੇ ਨਿਰਾਸ਼ਾਜਨਕ ਬਣ ਗਈ ਹੈ। ਉਨ੍ਹਾਂ ਨੇ ਅਮਰੀਕੀਆਂ ਦੇ 401(k) ਰਿਟਾਇਰਮੈਂਟ ਖਾਤਿਆਂ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਵੀ ਚਿੰਤਾ ਪ੍ਰਗਟਾਈ ਅਤੇ ਦਾਅਵਾ ਕੀਤਾ कि ਇਸ ਦੇ ਨਤੀਜੇ ਵਜੋਂ ਨਿਵੇਸ਼ਕਾਂ ਨੂੰ ਨੁਕਸਾਨ ਉਠਾਉਣਾ ਪਿਆ ਹੈ।

ਆਪਣੀ ਪੋਸਟ ਵਿੱਚ, ਟਰੰਪ ਨੇ ਰਿਪਬਲਿਕਨਾਂ ਵੱਲੋਂ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕੀਤਾ ਅਤੇ ਬਾਜ਼ਾਰ ਦੇ ਪ੍ਰਦਰਸ਼ਨ ਲਈ ਦੋਸ਼ ਮੜ੍ਹਦਿਆਂ ਡੈਮੋਕ੍ਰੇਟਸ ਪਾਰਟੀ ਦੇ ਨਾਂ ਦੀ ਅਪਮਾਨਜਨਕ ਸਪੈਲਿੰਗ ਦੀ ਵਰਤੋਂ ਕਰਦਿਆਂ ਉਨ੍ਹਾਂ ਵੱਲ ਉਂਗਲ ਚੁੱਕੀ।

ਆਪਣੀ ਆਲੋਚਨਾ ਦੇ ਬਾਵਜੂਦ, ਟਰੰਪ ਨੇ ਨਿਵੇਸ਼ਕਾਂ ਅਤੇ ਜਨਤਕ ਤੌਰ ‘ਤੇ ਇਹ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ कि ਇਹ ਝਟਕਾ ਲੰਬੇ ਸਮੇਂ ਤੱਕ ਨਹੀਂ ਰਹੇਗਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਅਮਰੀਕਾ ਮੁੜ ਤੋਂ ਆਪਣੀ ਰਫ਼ਤਾਰ ਹਾਸਲ ਕਰ ਲਵੇਗਾ ਅਤੇ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਹੋ ਕੇ ਉੱਭਰੇਗਾ, ਨਾਲ ਹੀ ਵਾਅਦਾ ਕੀਤਾ कि ਦੇਸ਼ ਹੋਰ ਵੀ ਉੱਚੀਆਂ ਬੁਲੰਦੀਆਂ ‘ਤੇ ਪਹੁੰਚੇਗਾ।

ਰਾਸ਼ਟਰਪਤੀ ਨੇ ਆਪਣੇ ਸਿਆਸੀ ਨਾਅਰੇ “ਮੇਕ ਅਮਰੀਕਾ ਗ੍ਰੇਟ ਅਗੇਨ” (MAKE AMERICA GREAT AGAIN) ਨਾਲ ਆਪਣੇ ਸੰਦੇਸ਼ ਦੀ ਸਮਾਪਤੀ ਕੀਤੀ ਅਤੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਆਪਣੇ ਅਟੁੱਟ ਇਰਾਦੇ ਨੂੰ ਦੁਹਰਾਇਆ।

ਹਾਲਾਂਕਿ, ਬਾਜ਼ਾਰ ਦੀ ਗਿਰਾਵਟ ਨੂੰ ਸਿੱਧੇ ਤੌਰ ‘ਤੇ ਚੋਣ ਨਤੀਜਿਆਂ ਨਾਲ ਜੋੜਨ ਵਾਲੇ ਟਰੰਪ ਦੇ ਦਾਅਵਿਆਂ ਦੇ ਨਾਲ ਉਨ੍ਹਾਂ ਦੀ ਪੋਸਟ ਵਿੱਚ ਕੋਈ ਵੀ ਸਮਰਥਕ ਬਾਜ਼ਾਰ ਡਾਟਾ (market data) ਸ਼ਾਮਲ ਨਹੀਂ ਸੀ। ਨੁਕਸਾਨ ਦਾ ਅਸਲ ਪੈਮਾਨਾ ਅਤੇ ਵਿਅਕਤੀਗਤ ਰਿਟਾਇਰਮੈਂਟ ਖਾਤਿਆਂ ‘ਤੇ ਇਸਦਾ ਪ੍ਰਭਾਵ ਬਾਜ਼ਾਰ ਦੇ ਪ੍ਰਦਰਸ਼ਨ ਅਤੇ ਖਾਤਾ ਧਾਰਕਾਂ ਕੋਲ ਮੌਜੂਦ ਨਿਵੇਸ਼ਾਂ ‘ਤੇ ਨਿਰਭਰ ਕਰੇਗਾ।