Kapurthalaਮੁੱਖ ਮੰਤਰੀ ਪੰਜਾਬ 28 ਨੂੰ ਹੋਣਗੇ ਭਗਵਾਨ ਪਰਸ਼ੂਰਾਮ ਮੰਦਿਰ ਵਿਖੇ ਨਤਮਸਤਕ

ਮੁੱਖ ਮੰਤਰੀ ਪੰਜਾਬ 28 ਨੂੰ ਹੋਣਗੇ ਭਗਵਾਨ ਪਰਸ਼ੂਰਾਮ ਮੰਦਿਰ ਵਿਖੇ ਨਤਮਸਤਕ

Date:

ਵਿਧਾਇਕ ਧਾਲੀਵਾਲ, ਚੇਅਰਮੈਨ ਮਾਨ ਤੇ ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਦਾ ਜਾਇਜ਼ਾ

ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਭਗਵਾਨ ਪਰਸ਼ੂਰਾਮ ਦੇ ਤਪਸ ਸਥਲੀ ਪਿੰਡ ਖਾਟੀ ਨੇੜੇ ਫਗਵਾੜਾ ਵਿਖੇ 28 ਨਵੰਬਰ ਨੂੰ ਨਤਮਸਤਕ ਹੋਣਗੇ।

ਮੁੱਖ ਮੰਤਰੀ ਪੰਜਾਬ ਦੇ ਦੌਰੇ ਸਬੰਧੀ ਅੱਜ ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਐਗਰੋ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਉਨ੍ਹਾਂ ਇਸ ਮੌਕੇ ਜੀ.ਐਨ.ਏ. ਯੂਨੀਵਰਸਿਟੀ ਵਿਖੇ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਐਡਵੋਕੇਟ ਸ਼ੇਖਰ ਸ਼ੁਕਲਾ ਤੇ ਬ੍ਰਾਹਮਣ ਸਮਾਜ ਦੇ ਹੋਰ ਪ੍ਰਤੀਨਿਧੀਆਂ ਤੋਂ ਇਲਾਵਾ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਸ ਮੌਕੇ ਭਗਵਾਨ ਪਰਸ਼ੂਰਾਮ ਦੇ ਮੰਦਿਰ ਵਿਖੇ ਮੱਥਾ ਟੇਕਣ ਤੋਂ ਇਲਾਵਾ ਮੰਦਿਰ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਇਸ ਮੌਕੇ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ਼੍ਰੀ ਚਰਨਦੀਪ ਸਿੰਘ ਨੂੰ ਕਿਹਾ ਕਿ ਉਹ ਸ਼ਹਿਰ ਤੇ ਹੋਰ ਨੇੜਲੇ ਸਥਾਨਾਂ ਦੀ ਸਾਫ ਸਫਾਈ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ ਆਰਜ਼ੀ ਪਖਾਨੇ ਵੀ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਐਂਬੂਲੈਂਸਾਂ ਦੀ ਤਾਇਨਾਤੀ ਬਾਰੇ ਵੀ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਵਲੋਂ ਹੈਲੀਪੈਡ ਤੇ ਮੰਦਿਰ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਵੀ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕੱਲ੍ਹਣ, ਜਿਲ੍ਹਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ, ਐਸ.ਪੀ. ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ. ਕੁਲਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

अगर आप हमारे साथ कोई खबर साँझा करना चाहते हैं तो इस +91-95011-99782 नंबर पर संपर्क करें और हमारे सोशल मीडिया को फॉलो करने के नीचे दिए लिंक पर क्लिक करें,

Follow us on social media:

Popular

More like this
Related

NEET परीक्षा मामला : बिहार में 19 लोग गिरफ्तार, 4 लोगों के एडमिट कार्ड की फोटो कॉपी बरामद

बिहार: NEET परीक्षा में धांधली, भ्रष्टाचार या पेपर लीक...

इस इलाके में लगी भीषण आग, मौके पर पहुंची दमकल की 30 गाड़ियां

नई दिल्ली : चांदनी चौक इलाके में गत शाम...

Rashmika Mandanna ने Ranbir Kapoor के Animal कैरेक्टर को ‘बेवकूफ’ बताया, जानें वजह

मुंबई: रश्मिका मंदाना सोशल मीडिया पर अपनी राय रखने...

JOB Alert : आज ही करें अप्लाई, बैंकों में 10 हजार पदों पर एक साथ होगी भर्ती

जयपुर ग्रामीणः बैंकिंग क्षेत्र में करियर बनाने की चाह...

3 मंजिला इमारत में लगी आग, 2 बच्चों सहित 5 की मौत, देखें Video

नई दिल्ली : गाजियाबाद में एक तीन मंजिला इमारत में...

अहम खबरः अगर नहीं किया यह काम तो बंद हो सकता है सरकारी राशन

नई दिल्‍ली: केंद्र सरकार द्वारा हर महीने 80 करोड़ लोगों...

Marriage Palace में लगी आग, फायर ब्रिगेड की गाड़ियां पहुंची मौके पर

टोहाना : गर्मी बढ़ने के साथ-साथ आग लगने की घटनाएं...